Crime news channel punjab

Crime news channel punjab SS Malhotra (MD)

ਨਗਰ ਨਿਗਮ ਦਾ ਉਪਰਾਲਾ, ਨਾਭਾ ਰੋਡ ਉੱਪਰ 1 ਕਿਲੋਮੀਟਰ ਤੱਕ ਕੀਤੀ ਪਲਾਸਟਿਕ ਕੂੜੇ ਦੀ ਸਫਾਈਪਟਿਆਲਾ, 9 ਫਰਵਰੀ: (ਬਿਊਰੋ)ਨਗਰ ਨਿਗਮ ਪਟਿਆਲਾ ਵੱਲੋਂ ...
12/02/2024

ਨਗਰ ਨਿਗਮ ਦਾ ਉਪਰਾਲਾ, ਨਾਭਾ ਰੋਡ ਉੱਪਰ 1 ਕਿਲੋਮੀਟਰ ਤੱਕ ਕੀਤੀ ਪਲਾਸਟਿਕ ਕੂੜੇ ਦੀ ਸਫਾਈ

ਪਟਿਆਲਾ, 9 ਫਰਵਰੀ: (ਬਿਊਰੋ)
ਨਗਰ ਨਿਗਮ ਪਟਿਆਲਾ ਵੱਲੋਂ 5 ਫਰਵਰੀ ਤੋਂ 10 ਫਰਵਰੀ ਤੱਕ ਚਲਾਈ ਜਾ ਰਹੀ ਇੱਕ ਵਿਸ਼ੇਸ਼ ਸਾਫ-ਸਫਾਈ ਮੁਹਿੰਮ ਤਹਿਤ ਅੱਜ ਨਾਭਾ ਰੋਡ ਉੱਪਰ ਤਕਰੀਬਨ 1 ਕਿਲੋਮੀਟਰ ਤੱਕ ਪਲਾਸਟਿਕ ਕੂੜੇ ਦੀ ਸਫਾਈ ਕੀਤੀ ਗਈ। ਏਰੀਆ ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਇਹ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ।
ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫਾਫੇ, ਕੱਪ, ਪਲੇਟ, ਚੱਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਉਪਰ ਪਾਬੰਦੀ ਹੈ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕਰਨ।
ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਪਲਾਸਟਿਕ ਦਾ ਇੱਕ ਵਾਰ ਪ੍ਰਯੋਗ ਕਰਕੇ ਗੈਰ ਜਿੰਮੇਵਾਰੀ ਨਾਲ ਸੜਕਾਂ, ਗਲੀਆਂ ਅਤੇ ਖਾਲੀ ਪਲਾਟਾਂ ਵਿੱਚ ਸੁੱਟ ਦਿੱਤਾ ਜਾਂਦਾ ਹੈ ਜੋ ਸ਼ਹਿਰ ਵਿੱਚ ਗੰਦਗੀ ਦਾ ਕਾਰਨ ਬਣਦਾ ਹੈ।ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲੀਆਂ ਥਾਵਾਂ ਉਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਡਰਾਈਵ ਦੌਰਾਨ ਇੱਕਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ 21 ਨੰਬਰ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।ਇਸ ਮੁਹਿੰਮ ਵਿੱਚ ਨਗਰ ਨਿਗਮ ਵੱਲੋਂ ਕਮਯੁਨਿਟੀ ਫੈਸੀਲੀਟੇਟਰ ਜਵਾਲਾ ਸਿੰਘ ਤੇ ਮੋਟੀਵੇਟਰ ਟੀਮ ਵੀ ਮੌਜੂਦ ਰਹੀ

10/02/2024

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ, 9 ਫਰਵਰੀ: (ਬਿਊਰੋ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ-ਚੋਣ ਡਿਊਟੀ 'ਚ...
10/02/2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ
-ਚੋਣ ਡਿਊਟੀ 'ਚ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਡਿਪਟੀ ਕਮਿਸ਼ਨਰ
-ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ, ਬੈਂਕਾਂ ਤੇ ਹੋਰ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ
ਪਟਿਆਲਾ, 9 ਫਰਵਰੀ: (ਬਿਊਰੋ)
ਲੋਕ ਸਭਾ ਹਲਕਾ ਪਟਿਆਲਾ-13 ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਟਿਆਲਾ ਜ਼ਿਲ੍ਹੇ 'ਚ ਤਾਇਨਾਤ ਕੇਂਦਰ ਤੇ ਰਾਜ ਸਰਕਾਰ ਦੇ ਸਾਰੇ ਮੰਤਰਾਲਿਆਂ, ਵਿਭਾਗਾਂ, ਬੋਰਡਾਂ ਕਾਰਪੋਰੇਸ਼ਨਾਂ, ਬੈਂਕਾਂ, ਬੀਮਾ ਕੰਪਨੀਆਂ ਆਦਿ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ 23 ਫਰਵਰੀ ਤੱਕ ਆਨ ਲਾਈਨ ਪੋਰਟਲ ਨੈਕਸਟਜੈਨਡਾਈਸ ਡਾਟ ਪੰਜਾਬ ਡਾਟ ਜੀਓਵੀ ਡਾਟ ਇਨ https://nextgendise.punjab.gov.in ਵਿੱਚ ਡਾਟਾ ਐਂਟਰੀ ਰਾਹੀਂ ਅਪਡੇਟ ਕਰਨੀਆਂ ਯਕੀਨੀ ਬਣਾਈਆਂ ਜਾਣ।
ਸ਼ੌਕਤ ਅਹਿਮਦ ਪਰੈ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਸਮੂਹ ਵਿਭਾਗਾਂ ਦੇ ਮੁਲਾਜਮਾਂ ਦੀਆਂ ਸੂਚੀਆਂ ਸਬੰਧੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਮੁਖੀਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗੀ ਮੁਖੀਆਂ ਦੀ ਜਿੰਮੇਵਾਰੀ ਇਸ ਪੱਖੋਂ ਤੈਅ ਹੈ ਕਿ ਉਹ ਅਜਿਹੀਆਂ ਸੂਚੀਆਂ ਭੇਜਕੇ ਤਸਦੀਕ ਵੀ ਕਰਨਗੇ ਕਿ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਸੂਚੀ ਤੋਂ ਬਾਹਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲ ਸ਼ੁਰੂ ਹੁੰਦਿਆਂ ਹੀ ਸਮੂਹ ਮੁਲਾਜਮ ਚੋਣ ਕਮਿਸ਼ਨ ਦੇ ਅਧੀਨ ਆ ਜਾਂਦੇ ਹਨ, ਇਸ ਲਈ ਕੋਈ ਕੁਤਾਹੀ ਲੋਕ ਪ੍ਰਤੀਨਿਧਤਾ ਐਕਟ ਤਹਿਤ ਇੱਕ ਸਜਾਯੋਗ ਅਪਰਾਧ ਹੈ ਅਤੇ ਇਸ ਬਾਰੇ ਮੁਲਾਜਮਾਂ ਦੀ ਸਾਲਾਨਾ ਗੁਪਤ ਰਿਪੋਰਟ ਤੇ ਸੇਵਾ ਪੱਤਰੀ 'ਚ ਇੰਦਰਾਜ ਦਰਜ ਕੀਤਾ ਜਾਵੇਗਾ, ਇਸ ਲਈ ਸਾਰੇ ਵਿਭਾਗੀ ਮੁੱਖੀ ਇਹ ਯਕੀਨੀ ਬਣਾਉਣਗੇ ਕਿ 100 ਫੀਸਦੀ ਮੁਲਾਜਮਾਂ ਦੀਆਂ ਸੂਚੀਆਂ ਭੇਜਣ ਨੂੰ ਗੰਭੀਰਤਾ ਨਾਲ ਲਿਆ ਜਾਵੇ।
ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੈਟ ਦੀ ਮਸ਼ੀਨ ਲੱਗਣ ਕਰਕੇ ਵਾਧੂ ਚੋਣ ਅਮਲੇ ਦੀ ਲੋੜ ਪਵੇਗੀ, ਜਿਸ ਲਈ ਗਰੁਪ ਏ ਤੋਂ ਸੀ ਤੱਕ ਸਾਰੇ ਕਰਮਚਾਰੀਆਂ ਦੀਆਂ ਸੂਚੀਆਂ ਭੇਜੀਆਂ ਜਾਣ ਪ੍ਰੰਤੂ ਦਿਵਿਆਂਗ, ਚੌਥਾ ਦਰਜਾ, ਡਰਾਈਵਰ, ਚੌਕੀਦਾਰ ਅਤੇ ਚੋਣ ਡਿਊਟੀ ਨਿਭਾਉਣ ਤੋਂ ਅਸਮਰੱਥ ਕਰਮੀ ਬਾਰੇ ਵੱਖਰੇ ਤੌਰ 'ਤੇ ਸੂਚਨਾ ਦਿੱਤੀ ਜਾਵੇ ਪਰੰਤੂ ਜਾਣ ਬੁਝ ਕੇ ਕਿਸੇ ਦਾ ਨਾਮ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਤੇ ਹੋਰ ਕਿਸੇ ਤਰ੍ਹਾਂ ਦੀ ਸਰੀਰਕ ਮਜ਼ਬੂਰੀ ਵਾਲੇ ਅਮਲੇ ਨੂੰ ਚੋਣ ਡਿਊਟੀ ਤੋਂ ਬਾਅਦ ਵਿੱਚ ਛੋਟ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਆਨ ਲਾਈਨ ਪੋਰਟਲ ਉਪਰ ਡਾਟਾ ਐਂਟਰੀ ਬਾਰੇ ਸਿਖਲਾਈ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈਬਸਾਇਟਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ ਦੇ ਲਿੰਕ https://patiala.nic.in/loksabhaelections2024/ ਉਪਰ ਸਾਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਇਸ ਕਰਕੇ ਆਨ ਲਾਈਨ ਸਾਫਟਵੇਅਰ ਰਾਹੀਂ ਡਾਟਾ ਪੋਰਟਲ ਉਪਰ ਜਮਾਂ ਕਰਵਾਇਆ ਜਾਵੇ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਹੋਰ ਵੱਡੀ ਗਿਣਤੀ 'ਚ ਵਿਭਾਗੀ ਮੁਖੀ ਮੌਜੂਦ ਸਨ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ-ਜ਼ੋਮੈਟੋ ਦੇ ਵਰਕਰਾਂ ਤੇ ਆਮ ਲੋਕਾਂ ਨੂੰ ਟਰੈਫਿਕ ਰੂਲਾਂ...
10/02/2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

-ਜ਼ੋਮੈਟੋ ਦੇ ਵਰਕਰਾਂ ਤੇ ਆਮ ਲੋਕਾਂ ਨੂੰ ਟਰੈਫਿਕ ਰੂਲਾਂ ਦੀ ਜਾਣਕਾਰੀ ਦਿੱਤੀ

ਪਟਿਆਲਾ, 9 ਫਰਵਰੀ: (ਬਿਊਰੋ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੁਪਿੰਦਰਜੀਤ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਏ.ਡੀ.ਆਰ. ਸੈਂਟਰ ਵਿਖੇ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜ਼ੋਮੈਟੋ ਦੇ ਵਰਕਰਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਰੂਲਾਂ ਦੀ ਜਾਣਕਾਰੀ ਦਿੱਤੀ ਗਈ।

ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲੀਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ 9 ਮਾਰਚ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਮਨਦੀਪ ਵਰਮਾ ਤੇ ਟਰੈਫਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਇੰਸਪੈਕਟਰ ਕਰਮਜੀਤ ਕੌਰ ਵੀ ਮੌਜੂਦ ਸਨ।

ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਜਾਂ ਨਾਲਸਾ ਹੈਲਪਲਾਈਨ ਨੰ. 15100 ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫਰੰਟ ਆਫਿਸ ਤੱਕ ਪਹੁੰਚਣ ਲਈ ਪ੍ਰੇਰਤ ਕੀਤਾ।

ਸਵੀਪ ਪਟਿਆਲਾ ਵੱਲੋਂ ਪਿੰਡਾਂ ਵਿੱਚ ਜਾ ਕੇ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਪਪਟਿਆਲਾ, 9 ਫਰਵਰੀ: (ਬਿਊਰੋ) ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦ...
10/02/2024

ਸਵੀਪ ਪਟਿਆਲਾ ਵੱਲੋਂ ਪਿੰਡਾਂ ਵਿੱਚ ਜਾ ਕੇ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਪ

ਪਟਿਆਲਾ, 9 ਫਰਵਰੀ: (ਬਿਊਰੋ)
ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕਤੰਤਰ ਦੀ ਮਜਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਸਿਉਣਾ ਵਿਖੇ ਕਿਰਤ ਮਹਿਲਾ ਸੰਗਠਨ ਦੇ ਸਹਿਯੋਗ ਨਾਲ ਪਿੰਡ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ। ‌ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਤੇ 18 ਸਾਲ ਪੂਰੇ ਕਰਨ ਵਾਲੇ ਵੋਟਰਾਂ ਨੂੰ ਵੋਟ ਦੀ ਅਗਾਊਂ ਰਜਿਸਟ੍ਰੇਸ਼ਨ ਬਾਰੇ ਤੇ ਆਨਲਾਈਨ, ਆਫਲਾਈਨ ਵੋਟਰ ਰਜਿਸ਼ਟਰ ਪ੍ਰਕਿਰਿਆ ਬਾਰੇ ਪ੍ਰੇਰਤ ਕੀਤਾ।
ਉਨ੍ਹਾਂ ਨੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100ਵੀ ਸਦੀ ਭਾਗੇਦਾਰੀ ਲਈ ਅਪੀਲ ਕੀਤੀ ਅਤੇ ਵੋਟਾਂ ਦੀ ਜਾਣਕਾਰੀ ਸਬੰਧੀ ਨੁਕੜ ਨਾਟਕ ਵੀ ਕਰਵਾਇਆ ਗਿਆ ਨਾਲ ਹੀ ਪਿੰਡ ਦੇ ਵੋਟਰਾਂ ਨੂੰ ਚੋਣਾਂ ਸਬੰਧੀ ਪ੍ਰਣ ਵੀ ਦਵਾਇਆ।
ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਪਵਨ ਗੋਇਲ ਨੇ ਵੀ ਸੈਲਫ ਹੈਲਪ ਗਰੁੱਪਾਂ ਨੂੰ ਸਵੀਪ ਮਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਸਮਾਗਮ ਦੌਰਾਨ ਪਿੰਡ ਦੇ ਮਹਿਲਾ ਸੰਗਠਨ ਦੇ ਅਹੁਦੇਦਾਰ ਗੁਰਸ਼ਾਨ ਆਜੀਵਿਨਾ, ਸਾਂਝ, ਗੁਰੂ ਰਵੀਦਾਸ, ਏਕਤਾ, ਜੀਆ, ਜੋਤ, ਰੋਹਿਤ, ਕੁਦਰਤ, ਪ੍ਰੀਤ, ਨਮਨ, ਨਿਧੀ ਮੈਡਮ, ਰੀਨਾ ਛਾਵੜਾ ਅਤੇ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਸਮੋਹਿਤ ਕੌਸ਼ਲ ਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸਾਮਿਲ ਸਨ।

03/06/2023

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪੰਚਾਇਤ ਅਫ਼ਸਰਾਂ ਨਾਲ ਕੀਤੀ ਮੀਟਿੰਗ
ਜ਼ਿਲ੍ਹੇ 'ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਬਣਾਏ ਜਾਣਗੇ ਖੇਡ ਮੈਦਾਨ : ਜੱਸੀ ਸੋਹੀਆਂ ਵਾਲਾ

ਪਟਿਆਲਾ, 2 ਜੂਨ:ਬਿਊਰੋ
ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵਿਖੇ ਅੱਜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਵੱਲੋਂ ਸਬੰਧਤ ਵਿਭਾਗਾਂ ਦੇ ਅਫ਼ਸਰਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓ.ਜ਼. ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ ਪਲਾਨ ਤਿਆਰ ਕਰਨ ਲਈ ਕਿਹਾ ਗਿਆ। ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪ੍ਰੇਮ ਕੁਮਾਰ, ਖੋਜ ਅਫ਼ਸਰ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਅਤੇ ਕੁਲਇੰਦਰਜੀਤ ਸਿੰਘ ਮੀਟਿੰਗ ਵਿੱਚ ਹਾਜ਼ਰ ਰਹੇ।

03/06/2023

ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪ ਕੁਰਬਾਨੀ ਦੇ ਕੇ ਹਿੰਦੂ ਧਰਮ ਦੀ ਰੱਖਿਆ ਕੀਤੀ : ਪ੍ਰੋ. ਬਡੂੰਗਰ

403ਵੇਂ ਪ੍ਰਕਾਸ਼ ਪੁਰਬ ਦੀ ਸਮੁੱਚੀ ਕੌਮ ਨੂੰ ਦਿੱਤੀ ਵਧਾਈ

ਪਟਿਆਲਾ,11ਅਪ੍ਰੈਲ(ਬਿਊਰੋ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖਾਂ ਦੇ ਨੌਵੇਂ ਗੁਰੂ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403ਵੇਂ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਵਿਸ਼ਵ ਦੇ ਇੱਕ ਅਦੁਤੀ ਸ਼ਹੀਦ, ਧਰਮ ਰੱਖਿਅਕ, ਮਹਾਨ ਪਰਉਪਕਾਰੀ, ਨੀਲੇ ਦੇ ਸ਼ਾਹ ਸਵਾਰ, ਤੇਗ ਦੇ ਧਨੀ ਮਹਾਨ ਵਿਦਵਾਨ ਸੰਗੀਤ ਰਸੀਏ, ਪਵਿੱਤਰ ਗੁਰਬਾਣੀ ਦੇ ਰਚਣਹਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਮੀਰੀ ਪੀਰੀ ਦੇ ਮਾਲਕ ਦਲਭੰਜਨ ਗੁਰ ਸੂਰਮਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਮਾਤਾ ਨਾਨਕੀ ਜੀ ਦੇ ਗ੍ਰਹਿ ਵਿਖੇ 1 ਅਪ੍ਰੈਲ 1621 ਈਸਵੀਂ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਕਾ ਮਹਿਲ ਵਿਖੇ ਹੋਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 11 ਨਵੰਬਰ 1675 ਨੂੰ ਹਿੰਦੂ ਧਰਮ ਤੇ ਅੱਤਿਆਚਾਰ ਤਥਾ ਤਿਲਕ ਅਤੇ ਜੰਝੂ ਦੀ ਰਾਖੀ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਚਲ ਕੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਦੇ ਕੇ ਵਿਸ਼ਵ ਨੂੰ ਸਮਝਾਇਆ ਕਿ ਜੇਕਰ ਧਰਮ ਦੀ ਪਾਲਣਾ ਕਰਨੀ ਹੈ, ਤਾਂ ਸ਼ਹੀਦੀ ਵੀ ਦੇਣੀ ਪੈਂਦੀ ਹੈ, ਕਿਉਂਕਿ ਇਸ ਤੋਂ ਪਹਿਲਾਂ ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਅੱਗੇ ਫਰਿਆਦ ਕਰਦਿਆਂ ਦੱਸਿਆ ਸੀ ਕਿ ਉਹ ਕੇਦਾਰਨਾਥ, ਬਦਰੀਨਾਥ, ਪੁਰੀ ਦੁਆਰਕਾ, ਕਾਂਸ਼ੀ, ਮਥੁਰਾ ਤੇ ਹੋਰ ਹਿੰਦੂ ਕੇਂਦਰਾਂ ਤੋਂ ਹੋ ਕੇ ਆਉਣ ਦੇ ਨਾਲ ਨਾਲ ਔਰੰਗਜ਼ੇਬ ਦੇ ਹਿੰਦੂ ਰਾਜਪੂਤ ਵਜ਼ੀਰਾਂ ਤੱਕ ਵੀ ਪਹੁੰਚ ਕੀਤੀ, ਪਰ ਕਿਸੇ ਨੇ ਉਹਨਾਂ ਦੀ ਬਾਂਹ ਫੜੀ ਤੇ ਨਾ ਹੀ ਕੋਈ ਸਾਰ ਲਈ, ਕਿਉਂਕਿ ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖਾਨ ਵੱਲੋਂ ਔਰੰਗਜ਼ੇਬ ਦੇ ਹੁਕਮਾਂ ਤੇ ਜਬਰੀ ਜ਼ੁਲਮ ਕਰਕੇ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰੀ ਪੰਡਤਾਂ ਦੀ ਪੁਕਾਰ ਸੁਣ ਕੇ ਗੁਰੂ ਤੇਗ ਬਹਾਦਰ ਜੀ ਨੇ ਔਰੰਗਜ਼ੇਬ ਨੂੰ ਸੁਨੇਹਾ ਦੇਣ ਲਈ ਆਖਿਆ ਕਿ ਜੇਕਰ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਇਸਲਾਮ ਧਰਮ ਕਬੂਲ ਕਰਕੇ ਮੁਸਲਮਾਨ ਬਣ ਜਾਣਗੇ। ਜਿਸ ਤੇ ਆਪ ਵੱਲੋਂ ਬਾਲ ਗੋਬਿੰਦ ਰਾਏ ਜੀ ਦੇ ਕਹਿਣ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਚਲ ਕੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਦਿੱਤੀ।
ਉਹਨਾਂ ਕਿਹਾ ਕਿ ਵੱਡੀ ਤੋਂ ਵੱਡੀ ਰਾਜਸੀ ਸ਼ਕਤੀ ਤੇ ਤਲਵਾਰ ਦੇ ਜ਼ੋਰ ਨਾਲ ਕਿਸੇ ਨੂੰ ਜਬਰੀ ਧਰਮ ਤਬਦੀਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਹਾਨ ਸ਼ਹੀਦੀ ਦੇ ਕੇ ਸਾਰੀ ਸ੍ਰਿਸ਼ਟੀ ਉਤੇ ਰਖਿਆ-ਛੱਤਰੀ ਚਾਦਰ ਪਾ ਕੇ ਲਾਮਿਸਾਲ ਕਾਰਜ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਧਰਮ ਦੀ ਹੋਰ ਰਹੀ ਹਾਨੀ ਨੂੰ ਠੱਲ੍ਹ ਪਾਉਣ ਲਈ ਸਾਨੂੰ ਸਭ ਨੂੰ ਪੂਰੀ ਦ੍ਰਿੜ੍ਹਤਾ ਤੇ ਵਚਨਬੱਧਤਾ ਨਾਲ ਸੰਘਰਸ਼ਸ਼ੀਲ ਹੋਣਾ ਪਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਅਕਾਲੀ ਆਗੂ ਨਰਿੰਦਰ ਸਿੰਘ ਰਸੀਦਪੁਰ ਅਤੇ ਹੋਰ ਪਤਵੰਤੇ ਵੀ ਹਾਜਰ ਸਨ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤੰਦਰੁਸਤ ਜੀਵਨ ਲਈ ਸਾਇਕਲ ਚਲਾਉਣ ਦਾ ਸੱਦਾ-ਵਿਸ਼ਵ ਬਾਈਸਾਇਕਲ ਦਿਵਸ ਮੌਕੇ ਵਿਦਿਆਰਥੀਆਂ ਦੀ ਸਾਇਕਲ ਰੈਲੀ ਨੂੰ ਹਰੀ ਝ...
03/06/2023

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤੰਦਰੁਸਤ ਜੀਵਨ ਲਈ ਸਾਇਕਲ ਚਲਾਉਣ ਦਾ ਸੱਦਾ
-ਵਿਸ਼ਵ ਬਾਈਸਾਇਕਲ ਦਿਵਸ ਮੌਕੇ ਵਿਦਿਆਰਥੀਆਂ ਦੀ ਸਾਇਕਲ ਰੈਲੀ ਨੂੰ ਹਰੀ ਝੰਡੀ ਦਿੱਤੀ

ਸਮਾਣਾ, 3 ਜੂਨ:ਬਿਊਰੋ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਤੰਦਰੁਸਤ ਜੀਵਨ ਲਈ ਸਾਇਕਲ ਜਰੂਰ ਚਲਾਉਣ। ਕੈਬਨਿਟ ਮੰਤਰੀ ਜੌੜਾਮਾਜਰਾ, ਅੱਜ ਯੂ.ਐਨ.ਓ. ਵੱਲੋਂ ਸਾਇਕਲਿੰਗ ਨੂੰ ਉਤਸ਼ਾਹਤ ਕਰਨ ਅਤੇ ਆਵਾਜਾਈ ਦੇ ਟਿਕਾਊ ਸਾਧਨ ਵਜੋਂ ਬਾਈਸਾਇਕਲ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਏ ਜਾਂਦੇ 'ਵਿਸ਼ਵ ਬਾਈਸਾਇਕਲ ਦਿਵਸ' ਮੌਕੇ ਸਮਾਣਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਕੱਢੀ ਗਈ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਪੁੱਜੇ ਹੋਏ ਸਨ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਿਹਤ ਨੂੰ ਤੰਰੁਸਤ ਰੱਖਣ ਲਈ ਜਿੱਥੇ ਆਮ ਆਦਮੀ ਕਲੀਨਿਕ ਖੋਲ੍ਹੇ ਉਥੇ ਹੀ ਸਿਹਤ ਨੂੰ ਆਪਣੀ ਮੁਢਲੀ ਤਰਜੀਹ ਬਣਾਇਆ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਤੰਦਰੁਸਤੀ ਦੀ ਜੀਵਨ ਜਾਂਚ ਸਿਖਾਉਣ ਲਈ ਸੀ.ਐਮ. ਯੋਗਸ਼ਾਲਾਵਾਂ ਦੀ ਵੱਡੇ ਪੱਧਰ 'ਤੇ ਸ਼ੁਰੂਆਤ ਕੀਤੀ ਤਾਂ ਕਿ ਲੋਕ ਬਿਨ੍ਹਾਂ ਦਵਾਈਆਂ ਨਿਰੋਗ ਰਹਿਣ।
ਉਨ੍ਹਾਂ ਕਿਹਾ ਕਿ, ''ਅਸੀਂ ਸਾਇਕਲਿੰਗ ਕਰਕੇ ਵੀ ਨਿਰੋਗ ਰਹਿ ਸਕਦੇ ਹਾਂ ਅਤੇ ਨਾਲ ਹੀ ਵਾਤਾਵਰਣ ਪੱਖੀ ਆਵਾਜਾਈ ਦਾ ਸਾਧਨ ਵਰਤਕੇ ਪ੍ਰਦੂਸ਼ਣ ਘਟਾਉਣ ਵਿੱਚ ਵੀ ਆਪਣਾਂ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਨਿਸ਼ਾਨਾ ਹੈ ਕਿ ਪੰਜਾਬ ਰਾਜ ਮੁੜ ਤੋਂ ਰੰਗਲਾ ਪੰਜਾਬ ਬਣੇ ਅਤੇ ਸਾਡੇ ਸਮੂਹ ਨਾਗਰਿਕ ਤੰਦਰੁਸਤ ਰਹਿਣ, ਇਸ ਲਈ ਸਾਨੂੰ ਵੀ ਸਾਇਕਲ ਚਲਾ ਕੇ ਤੰਦਰੁਸਤੀ ਵੱਲ ਕਦਮ ਵਧਾਉਣਾ ਚਾਹੀਦਾ ਹੈ।
ਇਸ ਮੌਕੇ ਸੰਸਥਾ ਦੇ ਅਗਰਵਾਲ ਧਰਮਾਸ਼ਾਲਾ ਪ੍ਰਧਾਨ ਮਦਨ ਮਿੱਤਲ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਮੈਨੇਜਰ ਅੰਕੁਸ਼ ਗੋਇਲ, ਵਾਈਸ ਪ੍ਰਧਾਨ ਭਾਰਤ ਭੂਸ਼ਨ ਗੋਇਲ, ਮੈਨੇਜਰ ਸੀ.ਸੀ. ਰਮਨ ਗੁਪਤਾ, ਵਿਸ਼ਾਲ ਗਰਗ, ਪੰਕਜ ਕੁਮਾਰ ਅਤੇ ਪ੍ਰਿੰਸੀਪਲ ਨੀਤੂ ਦੇਵਗਨ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

03/06/2023

ਬਿਮਾਰੀਆਂ ਤੋਂ ਬਚਾਅ ਲਈ ਸਾਈਕਲਿੰਗ ਜ਼ਰੂਰੀ
-ਹੈਲਥ ਐਂਡ ਵੈਲਨੈਸ ਸੈਂਟਰ ਪਿੰਡ ਲੰਗ ’ਚ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ

ਪਟਿਆਲਾ, 3 ਜੂਨ:ਬਿਊਰੋ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਵਿਸ਼ਵ ਸਾਈਕਲ ਦਿਵਸ ਮਨਾਉਣ ਦੇ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਹੈਲਥ ਐਂਡ ਵੈਲਨੈਸ ਕੇਂਦਰ ਪਿੰਡ ਲੰਗ ਵਿੱਚ ਵਿਸ਼ਵ ਸਾਈਕਲ ਦਿਵਸ ਦਾ ਆਯੋਜਨ ਕੀਤਾ ਗਿਆ, ਜਿੱਥੋਂ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਜਨ ਜਨ ਵਿੱਚ ਸਾਈਕਲ ਚਲਾਉਣ ਦਾ ਸੰਦੇਸ਼ ਦੇਣ ਲਈ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਕੌਲੀ ਡਾ. ਗੁਰਪ੍ਰੀਤ ਸਿੰਘ ਨਾਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਮੈਡੀਕਲ ਅਫ਼ਸਰ ਡਾ. ਮਿੰਨੀ ਸਿੰਗਲਾ, ਪਿੰਡ ਦੇ ਸਰਪੰਚ ਗੁਰਮੀਤ ਸਿੰਘ, ਵਾਇਸ ਚੇਅਰਮੈਨ ਕੋਆਪਰੇਟਿਵ ਸ. ਮੇਵਾ ਸਿੰਘ, ਫਾਰਮਾਸਿਸਟ ਮੀਨਾਕਸ਼ੀ, ਸੀ.ਐਚ.ਓ ਹਨੀ ਕੁਮਾਰ, ਏ.ਐਨ.ਐਮ. ਜਸਬੀਰ, ਆਸ਼ਾ ਫੈਸੀਲੀਟੇਟਰ, ਆਸ਼ਾ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਸਮਾਜ ਦੇ ਸਾਰੇ ਲੋਕਾਂ ਨੂੰ ਸਾਈਕਲ ਚਲਾਉਣ ਸਬੰਧੀ ਉਤਸ਼ਾਹਤ ਕਰਨਾ ਹੈ ਤਾਂ ਜੋ ਸਮਾਜ ਦੇ ਲੋਕ ਬਿਮਾਰੀਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜੀਅ ਸਕਣ ਅਤੇ ਸਿੱਖਿਆ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਉੱਚ ਰਕਤਚਾਪ, ਕੈਂਸਰ, ਸ਼ੂਗਰ, ਕਾਰਡੀਓਵਾਸਕੁਲਰ ਡਜੀਜ ਆਦਿ ਹੋਣ ਦਾ ਖਤਰਾ ਵੀ ਘੱਟ ਹੁੰਦਾ ਹੈ ਅਤੇ ਮਾਨਸਿਕ ਸਿਹਤ ਵੀ ਠੀਕ ਰਹਿੰਦੀ ਹੈ। ਵਾਤਾਵਰਣ ਵੀ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ।
ਉਹਨਾਂ ਦੱਸਿਆ ਕਿ ਦੇਸ਼ ਚ 63 ਫ਼ੀਸਦੀ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਨਾਲ ਹੋਣ ਵਾਲੀਆਂ ਆਦਿ ਨਾਲ ਹੁੰਦੀਆਂ ਹਨ। ਉਹਨਾਂ ਕਿਹਾ ਕਿ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਕਾਫ਼ੀ ਹੱਦ ਤੱਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਅਤੇ ਵਧੀਆਂ ਪੇਂਟਿੰਗ ਬਣਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 9 ਸਾਲ ਸਮਾਵੇਸ਼ੀ ਪ੍ਰਗਤੀਸ਼ੀਲਤਾ ਅਤੇ ਟਿਕਾਊ ਵਿਕਾਸ ਲਿਆਉਣ ਲਈ ਰਹੇ ਸਮਰਪਿਤ: ਡਾ: ਮਹਿੰਦਰ ਸ...
02/06/2023

ਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 9 ਸਾਲ ਸਮਾਵੇਸ਼ੀ ਪ੍ਰਗਤੀਸ਼ੀਲਤਾ ਅਤੇ ਟਿਕਾਊ ਵਿਕਾਸ ਲਿਆਉਣ ਲਈ ਰਹੇ ਸਮਰਪਿਤ: ਡਾ: ਮਹਿੰਦਰ ਸਿੰਘ

ਪਿਛਲੇ 9 ਸਾਲਾਂ ਵਿੱਚ ਭਾਰਤ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਕਹਾਣੀ ਲਿਖੀ ਹੈ - ਜੈ ਇੰਦਰ ਕੌਰ

ਡਾ: ਮਹਿੰਦਰ ਸਿੰਘ ਅਤੇ ਬੀਬਾ ਜੈ ਇੰਦਰ ਕੌਰ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ

ਪਟਿਆਲਾ, 2ਮਈ(ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 9 ਸਫਲ ਸਾਲਾਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ ਸੀਨੀਅਰ ਭਾਜਪਾ ਆਗੂ ਡਾ: ਮਹਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਕੇ.ਕੇ.ਮਲਹੋਤਰਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਿਤ ਕਰਤੇ ਹੋਏ ਕਿਹਾ ਕਿ ਇਹ ਨੌਂ ਸਾਲ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਟਿਕਾਊ ਵਿਕਾਸ ਲਿਆਉਣ ਲਈ ਸਮਰਪਿਤ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸਰਕਾਰ ਆਪਣੇ ਸਾਰੇ ਨਾਗਰਿਕਾਂ ਲਈ ਬਰਾਬਰੀ ਅਤੇ ਮੌਕੇ ਪੈਦਾ ਕਰਨ ਦੀ ਆਪਣੀ ਵਚਨਬੱਧਤਾ ਵਿੱਚ ਅਡੋਲ ਰਹੀ ਹੈ। ਪਿਛਲੇ 9 ਸਾਲ ਭਾਰਤ ਦੇ ਨਵ-ਨਿਰਮਾਣ ਅਤੇ ਭਾਰਤ ਦੇ ਗਰੀਬ ਕਲਿਆਣ ਦੇ 9 ਸਾਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਅਤੇ ਮਹਾਮੰਤਰੀ ਬਿਕਰਮਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

ਡਾ: ਮਹਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸ ਦੀ ਰਾਜਨੀਤੀ ਭਾਵ ਵਿਕਾਸਵਾਦ ਨੂੰ ਕੇਂਦਰ ਬਿੰਦੂ ਬਣਾ ਕੇ ਮੁੱਖ ਧਾਰਾ ਵਿੱਚ ਲਿਆਂਦਾ ਹੈ ਅਤੇ ਹੁਣ ਸਿਆਸੀ ਸੰਵਾਦ ਅਤੇ ਨੀਤੀਗਤ ਕਾਰਜ ਪ੍ਰਕਿਰਿਆ ਇਸੇ ਦੁਆਲੇ ਘੁੰਮਦੀ ਹੈ। 2014 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਹਰ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਭਾਰਤ ਪਹਿਲਾਂ ਦੇ ਵਿਜ਼ਨ ਪੇਸ਼ ਕਰਨ ਦੇ ਆਪਣੇ ਸੰਕਲਪ ਵਿੱਚ ਅਡੋਲ ਰਹੇ ਹਨ। ਇਹ ਸੰਕਲਪ ਬਾਹਰੀ ਅਤੇ ਅੰਦਰੂਨੀ ਸੁਰੱਖਿਆ, ਆਰਥਿਕ ਪ੍ਰਬੰਧਨ, ਹਾਸ਼ੀਆਗ੍ਰਸਤ ਸਮੂਹਾਂ ਲਈ ਸਸ਼ਕਤੀਕਰਨ ਯੋਜਨਾਵਾਂ, ਸੱਭਿਆਚਾਰਕ ਸੰਭਾਲ ਦੇ ਯਤਨਾਂ ਆਦਿ ਲਈ ਸਰਕਾਰ ਦੇ ਹੱਲਾਂ ਵਿੱਚ ਸਪੱਸ਼ਟ ਤੌਰ 'ਤੇ ਦਿਖਾਈ ਦਿੰਦਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹਮੇਸ਼ਾ ਚੁਣੌਤੀਪੂਰਨ ਟੀਚਿਆਂ ਨੂੰ ਨਿਰਧਾਰਤ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਹ ਸੰਕਲਪ, ਰਿਕਾਰਡ ਸਮੇਂ ਵਿੱਚ ਕੋਵਿਡ-19 ਵਿਰੁੱਧ ਪੂਰੀ ਯੋਗ ਆਬਾਦੀ ਦਾ ਟੀਕਾਕਰਨ ਕਰਨਾ, ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਨਿਰਯਾਤ ਨੂੰ ਰਜਿਸਟਰ ਕਰਨਾ, ਪੂਰੇ ਭਾਰਤ ਵਿੱਚ ਹੋ ਰਹੀ ਡਿਜੀਟਲ ਕ੍ਰਾਂਤੀ, ਪੇਂਡੂ ਖੇਤਰਾਂ ਦਾ ਬਿਜਲੀਕਰਨ, ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨਾ, ਵਿਸ਼ਵ ਦਾ ਨਿਰਮਾਣ ਕਰਨਾ- ਵਰਗ ਦਾ ਬੁਨਿਆਦੀ ਢਾਂਚਾ ਜਾਂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕਰਨਾ ਆਦਿ ਸਾਰੇ ਖੇਤਰਾਂ ਵਿੱਚ ਦੇਖਿਆ ਜਾ ਸਕਦਾ ਹੈ। ਪਿਛਲੇ ਨੌਂ ਸਾਲਾਂ ਵਿੱਚ ਜਨ ਧਨ ਖਾਤੇ ਖੋਲਣਾ, ਆਧਾਰ ਅਤੇ ਮੋਬਾਈਲ ਦੇ ਰੂਪ ‘ਚ ਜੇਏਏਮ ਤ੍ਰਿਸ਼ਕਤੀ ਦੀ ਵਰਤੋਂ ਕਰਦੇ ਹੋਏ, ਜਨਤਕ ਸੇਵਾ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਇੱਕ ਆਦਰਸ਼ ਤਬਦੀਲੀ ਲਿਆਂਦੀ ਗਈ ਹੈ। ਜੇਏਏਮ-ਤ੍ਰਿਸ਼ਕਤੀ ਭਾਰਤ ਦੇ ਪਰਿਵਰਤਿਤ ਅਤੇ ਚੰਗੀ ਤਰ੍ਹਾਂ ਵਿਕਸਤ ਡਿਜੀਟਲ ਲੈਂਡਸਕੇਪ ਦਾ ਇੱਕ ਮੁੱਖ ਸਮਰਥਕ ਹੈ। ਇਸ ਨੇ ਵਿਚੋਲਿਆਂ ਨੂੰ ਹਟਾ ਦਿੱਤਾ ਹੈ ਅਤੇ ਲਾਭਪਾਤਰੀ ਦੇ ਬੈਂਕ ਖਾਤੇ ਵਿਚ ਲਾਭਾਂ ਦੇ ਸਿੱਧੇ ਟ੍ਰਾਂਸਫਰ ਦੀ ਆਗਿਆ ਦਿੰਦੇ ਹੋਏ ਇਸ ਨੂੰ ਪਹੁੰਚਯੋਗ ਬਣਾਇਆ ਹੈ। ਕਿਸੇ ਦੇਸ਼ ਦੀ ਤਰੱਕੀ ਲਈ ਇਹ ਜ਼ਰੂਰੀ ਹੈ ਕਿ ਉਸ ਦਾ ਬੁਨਿਆਦੀ ਢਾਂਚਾ ਤੇਜ਼ੀ ਨਾਲ ਵਧੇ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਇਸ ਤੱਥ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਦਹਾਕਿਆਂ ਤੋਂ ਲਟਕਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਅਤੇ ਨਾਲ ਹੀ ਨਵੇਂ ਪ੍ਰੋਜੈਕਟਾਂ ਨੂੰ ਸ਼ੁਰੂ ਕਰਨਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ ਇਸ ਸਰਕਾਰ ਦੀ ਵਿਕਾਸਵਾਦੀ ਪਹੁੰਚ ਦਾ ਆਧਾਰ ਹੈ। ਅਤੀਤ ਵਿੱਚ ਵਿਕਾਸ ਦੀ ਦਿਸ਼ਾਹੀਣ ਪਹੁੰਚ ਦੇ ਉਲਟ, ਮੋਦੀ ਸਰਕਾਰ ਨੇ ਸਰਵਪੱਖੀ ਵਿਕਾਸ ਦਾ ਇੱਕ ਅਜਿਹਾ ਸੱਭਿਆਚਾਰ ਅਪਣਾਇਆ ਹੈ ਜੋ ਕਿਸੇ ਵੀ ਪਾਰਟੀ ਨੂੰ ਪਿੱਛੇ ਨਹੀਂ ਛੱਡਦਾ। ਪਿਛਲੇ ਨੌਂ ਸਾਲਾਂ ਵਿੱਚ ਵੈਲਫੇਅਰ ਕਵਰੇਜ ਦੇ ਵੱਡੇ ਪਸਾਰ ਨੇ ਸਾਰੇ ਭਾਰਤੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕਰਨ ਲਈ ਪ੍ਰੇਰਿਤ ਕੀਤਾ ਹੈ। ਵਿਕਾਸ ਅਤੇ ਕਲਿਆਣ ਯੋਜਨਾਵਾਂ ਦੀ ਵਿਆਪਕ ਅਤੇ ਸੰਪੂਰਨ ਪਹੁੰਚ ਨੇ ਵੱਖ-ਵੱਖ ਹਾਸ਼ੀਏ 'ਤੇ ਰਹਿ ਗਏ ਸਮੂਹਾਂ ਲਈ ਅਟੱਲ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਉਨ੍ਹਾਂ ਨੂੰ ਅਭਿਲਾਸ਼ੀ ਅਤੇ ਸਵੈ-ਨਿਰਭਰ ਬਣਨ ਵਿੱਚ ਮਦਦ ਕੀਤੀ ਹੈ।

ਇਸ ਮੌਕੇ ਤੇ ਜੈ ਇੰਦਰ ਕੌਰ ਨੇ ਸੰਬੋਧਨ ਕਰਦੇ ਕਿਹਾ, "ਕਿ ਪਿਛਲੇ 9 ਸਾਲਾਂ ਵਿੱਚ ਭਾਰਤ ਨੇ ਇੱਕ ਧਿਰ ਦੀ ‘ਅਪਨਾ ਪਰਿਵਾਰ, ਆਪਣਾ ਵਿਕਾਸ’ ਦੀ ਨੀਤੀ ਨੂੰ ਛੱਡ ਕੇ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਕਹਾਣੀ ਲਿਖੀ ਹੈ। ਪਹਿਲਾਂ ਭਾਰਤ ਦੀ ਆਵਾਜ਼ ਕਿਸੇ ਨੂੰ ਸੁਣਾਈ ਨਹੀਂ ਦਿੰਦੀ ਸੀ। ਅੱਜ ਜਦੋਂ ਭਾਰਤ ਬੋਲਦਾ ਹੈ ਤਾਂ ਦੁਨੀਆ ਸੁਣਦੀ ਹੈ। ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਨੇ ਜਾਤੀਵਾਦ, ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਖਤਮ ਕਰਕੇ ਵਿਕਾਸ ਦੀ ਰਾਜਨੀਤੀ ਦੀ ਸਥਾਪਨਾ ਕੀਤੀ ਹੈ। ਪਿਛਲੇ 9 ਸਾਲਾਂ 'ਚ ਕਰੀਬ 48 ਕਰੋੜ ਲੋਕਾਂ ਦੇ ਜਨ-ਧਨ ਖਾਤੇ ਖੋਲ੍ਹੇ ਗਏ, ਉੱਜਵਲਾ ਯੋਜਨਾ ਤਹਿਤ 9.5 ਕਰੋੜ ਗੈਸ ਕੁਨੈਕਸ਼ਨ ਵੰਡੇ ਗਏ, ਕਰੀਬ 3.5 ਕਰੋੜ ਘਰਾਂ ਨੂੰ ਬਿਜਲੀ ਦਿੱਤੀ ਗਈ, 11 ਕਰੋੜ ਤੋਂ ਜ਼ਿਆਦਾ ਪਖਾਨੇ ਬਣਾਏ ਗਏ, 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦਿੱਤੇ ਜਾ ਰਹੇ ਹਨ, ਤਿੰਨ ਕਰੋੜ ਤੋਂ ਵੱਧ ਗਰੀਬਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਦਿੱਤੇ ਗਏ ਹਨ ਅਤੇ ਲਗਭਗ ਹਰ ਘਰ ਬਿਜਲੀ, ਪਾਣੀ, ਗੈਸ ਅਤੇ ਪਖਾਨੇ ਨਾਲ ਜੁੜੇ ਹੋਏ ਹਨ। ਦੇਸ਼ ਦੇ ਲਗਭਗ 55 ਕਰੋੜ ਲੋਕ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਲੈ ਰਹੇ ਹਨ। ਅਗਲੇ ਇੱਕ ਮਹੀਨੇ ਤੱਕ ਭਾਜਪਾ ਵਰਕਰ ਕਲੱਸਟਰਾਂ ਰਾਹੀਂ ਜਨਤਾ ਤੱਕ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ ਦਾ ਮੰਤਰ ਲੈ ਕੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਯਾਤਰਾ ਦਾ ਇਹ ਸਮਾਂ ਹੈ, ਇਹ ਸਹੀ ਸਮਾਂ ਹੈ ਅਤੇ ਇਹ ਰੁਕਿਆ ਨਹੀਂ, ਅੱਗੇ ਵੀ ਬਜ਼ੁਰਗਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਪਰਮਿੰਦਰ ਬਰਾੜ, ਜੈਸਮੀਨ ਸੰਧਾਵਾਲੀਆ, ਸੁਖਵਿੰਦਰ ਕੌਰ ਨੌਲੱਖਾ, ਹਰਮੇਸ਼ ਗੋਇਲ, ਸੁਰਜੀਤ ਸਿੰਘ ਗੜ੍ਹੀ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਹਰਦੇਵ ਬੱਲੀ, ਵਿਜੇ ਕੁਕਾ, ਨਿਖਿਲ ਕਾਕਾ, ਹਰਦੀਪ ਸਨੌਰ, ਵਰਿੰਦਰ ਖੰਨਾ ਆਦਿ ਵੀ ਹਜਾਰ ਸਨI

Address

Shop No. 51, First Floor, Mini Market , Opp. OBC Bank, A Tank, Adalat Bazar
Patiala
147001

Telephone

+919914604400

Website

Alerts

Be the first to know and let us send you an email when Crime news channel punjab posts news and promotions. Your email address will not be used for any other purpose, and you can unsubscribe at any time.

Contact The Business

Send a message to Crime news channel punjab:

Share