Preeti Chandighr

Preeti Chandighr Contact information, map and directions, contact form, opening hours, services, ratings, photos, videos and announcements from Preeti Chandighr, Business service, Sonepat.

12/06/2016

लड़का और लड़की समंदर के किनारे बैठे थे और तभी लड़की बोली: तुम कब तक मेरे साथ रहना चाहते हो?

लड़के ने अपना एक आंसू समंदर में गिराया और बोला: जब तक तुम इस आंसू को न ढूंढ लो तब तक।

यह सुनकर समंदर से ही नहीं रहा गया और बोला: सालो, इतनी लंबी-लंबी सीखते कहां से हो तुम लोग?

इस पर लड़का और लड़की दोनों एक साथ बोले:सुखबीर बादल से।

12/06/2016

helo friends

10/06/2016

Gud night friends

gulami
09/06/2016

gulami

09/06/2016

helo g ki hall ha

08/06/2016

Gud morning

ਮੇਰਾ ਗੋਤ ਵੀ ਸੰਧੂ ਹੀ ਹੈ...Yodhveer Mandਸੰਧੂ : ਸੰਧੂ ਗੋਤ ਜੱਟਾਂ ਵਿੱਚ ਕਾਫ਼ੀ ਪ੍ਰਸਿੱਧ ਗੋਤ ਹੈ। ਪੰਜਾਬ ਵਿੱਚ ਸਿੱਧੂਆ ਮਗਰੋਂ ਸੰਧੂ ਗਿਣਤ...
07/06/2016

ਮੇਰਾ ਗੋਤ ਵੀ ਸੰਧੂ ਹੀ ਹੈ...Yodhveer Mand

ਸੰਧੂ : ਸੰਧੂ ਗੋਤ ਜੱਟਾਂ ਵਿੱਚ ਕਾਫ਼ੀ ਪ੍ਰਸਿੱਧ ਗੋਤ ਹੈ। ਪੰਜਾਬ ਵਿੱਚ ਸਿੱਧੂਆ ਮਗਰੋਂ ਸੰਧੂ ਗਿਣਤੀ ਦੇ ਪੱਖੋਂ ਦੂਜਾ ਵੱਡਾ ਗੋਤ ਹੈ। ਇਨ੍ਹਾਂ ਦੇ ਮੁੱਖ ਸਥਾਨ ਲਾਹੌਰ ਅਤੇ ਅਮ੍ਰਿਤਸਰ ਜਿਲ੍ਹੇ ਹਨ। ਸੰਧੂ ਭਾਈਚਾਰਾ ਸਤਲੁਜ ਦਰਿਆ ਦੇ ਨਾਲ?ਨਾਲ ਦੋਵੀਂ ਪਾਸੀਂ ਵਸਿਆ ਹੋਇਆ ਹੈ। ਪੂਰਬ ਵਿੱਚ ਅੰਬਾਲੇ ਤੋਂ ਪੱਛਮ ਵੱਲ, ਸੰਧੂ, ਜਿਲ੍ਹਾ ਸਿਆਲ ਕੋਟ ਅਤੇ ਗੁੱਜਰਾਂਵਾਲੇ ਦੇ ਪਹਾੜੀ ਇਲਾਕਿਆਂ ਵਿੱਚ ਵੀ ਕਾਫ਼ੀ ਗਿਣਤੀ ਵਿੱਚ ਮਿਲਦੇ ਹਨ। ਗੁਰੂ ਨਾਨਕ ਦਾ ਪ੍ਰਸਿੱਧ ਸਿੱਖ ਭਾਈ ਬਾਲਾ ਅਤੇ ਭਾਰਤ ਦਾ ਮਹਾਨ ਸ਼ਹੀਦ ਭਗਤ ਸਿੰਘ ਸੰਧੂ ਖ਼ਾਨਦਾਨ ਵਿਚੋਂ ਹੀ ਸਨ। ਸੰਧੂ ਜੱਟਾਂ ਦਾ ਖਿਆਲ ਹੈ ਕਿ ਉਹ ਅਯੁਧਿਆ ਦੇ ਰਾਜੇ ਰਾਮ ਚੰਦਰ ਜੀ ਰਾਹੀਂ ਸੂਰਜਬੰਸੀ ਰਾਜਪੂਤਾਂ ਦੀ ਰਘੂਬੰਸੀ ਕੁਲ ਨਾਲ ਸੰਬੰਧ ਰੱਖਦੇ ਹਨ। ਇਸ ਬੰਸ ਵਿਚੋਂ ਹੀ 'ਸੰਧੂ ਰਾਉ' ਇੱਕ ਮਹਾਨ ਯੋਧਾ ਹੋਇਆ ਹੈ। ਸਰ ਲੈਪਲ ਗਰਿਫਨ ਦੀ ਰਾਏ ਵਿੱਚ ਸੰਧੂ ਉਤਰ ਪੱਛਮੀ ਰਾਜਪੂਤਾਂ ਨੇ ਵਿਚੋਂ ਪੰਜਾਬ ਵਿੱਚ ਆਏ ਹਨ। ਪੁਰਾਣੇ ਸਮੇਂ ਵਿੱਚ ਜਦ ਕਾਲ ਪੈਂਦਾ ਸੀ ਤਾਂ ਜੱਟ ਲੋਕ ਹਰੇ ਚਾਰੇ ਦੀ ਤਲਾਸ਼ ਵਿੱਚ ਕਿਸੇ ਨਵੀਂ ਥਾਂ ਚਲੇ ਜਾਂਦੇ ਸਨ। ਪ੍ਰਸਿੱਧ ਇਤਿਹਾਸਕਾਰ ਕੇ• ਸੀ• ਯਾਦਵ ਦੇ ਅਨੁਸਾਰ ਬਹੁਤੀਆਂ ਜੱਟ ਜਾਤੀਆਂ ਗਿਆਰਵੀਂ ਸਦੀ ਵਿੱਚ ਮਹਿਮੂਦ ਗਜ਼ਨਵੀ ਦੇ ਸਮੇਂ ਪੰਜਾਬ ਵਿੱਚ ਆਈਆਂ ਹਨ। ਸੰਧੂ ਵੀ ਇਸ ਸਮੇਂ ਹੀ ਪੰਜਾਬ ਵਿੱਚ ਆਏ ਸਨ। ਐਚ• ਏ• ਰੋਜ਼ ਨੇ ਆਪਣੀ ਕਿਤਾਬ ਵਿੱਚ ਸੰਧੂਆਂ ਦੀਆਂ 84 ਛੋਟੀਆਂ ਮੂਹੀਆਂ ਲਿਖੀਆਂ ਹਨ। ਸਿਆਲਕੋਟ ਦੇ 1883-84 ਗਜ਼ਟ ਅਨੁਸਾਰ ਸੰਧੂਆਂ ਦੀਆਂ ਕੇਵਲ ਪਜ ਹੀ ਮੁੱਖ ਮੂਹੀਆਂ ਹਨ। ਜਿਲ੍ਹਾ ਕਰਨਾਲ ਦੇ ਵਸਨੀਕ ਸੰਧੂ ਬੰਸ ਦਾ ਬਾਬਾ ਕਾਲਾ ਮੈਹਿਰ ਜਾਂ ਕਾਲਾ ਪੀਰ ਦੀ ਪੂਜਾ ਕਰਦੇ ਹਨ। ਇਹ ਸੰਧੂ ਬੰਸ ਦਾ ਵੱਡਾ ਵਡੇਰਾ ਹੈ ਅਤੇ ਇਸ ਦੀ ਅਸਲੀ ਸਮਾਧ ਸਿਆਲ ਕੋਟ ਜਿਲ੍ਹੇ ਵਿੱਚ ਥਾਣਾ ਸਤਰ ਜੋਕਿ ਇਸ ਦੀ ਉਤਪਤੀ ਦਾ ਸਥਾਨ ਆਖਿਆ ਜਾਂਦਾ ਹੈ, ਵਿੱਚ ਬਣੀ ਹੋਈ ਹੈ। ਇੱਕ ਹੋਰ ਰਵਾਇਤ ਹੈ ਕਿ ਕਾਲਾ ਮੈਹਿਰ ਮਾਲਵੇ ਦੇ ਸਨੇਰ ਤੋਂ ਉਠਕੇ ਮਾਝੇ ਵਿੱਚ ਸਿਰਹਾਲੀ ਚਲਾ ਗਿਆ। ਸੰਧੂਆਂ ਦੇ ਸਿਰਹਾਲੀ ਖੇਤਰ ਵਿੱਚ 22 ਪਿੰਡ ਹਨ। ਇਸ ਇਲਾਕੇ ਨੂੰ ਸੰਧੂਆਂ ਦਾ ਬਾਹੀਆ ਕਿਹਾ ਜਾਂਦਾ ਹੈ। ਸੰਧੂਆਂ ਦੇ 17 ਪਿੰਡ ਭਕਨੇ ਦੇ ਇਲਾਕੇ ਵਿੱਚ ਹਨ। ਲਾਹੌਰ ਦੇ ਇਲਾਕੇ ਵਿੱਚ ਹੀ ਸੰਧੂਆਂ ਦੇ 12 ਪਿੰਡ ਸਨ ਜਿਨ੍ਹਾਂ ਵਿੱਚ ਰਾਜਾ ਜੰਗ ਤੇ ਜੋਧੂ ਆਦਿ ਵੱਡੇ ਤੇ ਪ੍ਰਸਿੱਧ ਪਿੰਡ ਸਨ। ਲਾਹੌਰੀਏ ਸੰਧੂ ਹੁਣ ਵੀ ਮਸ਼ਹੂਰ ਹਨ। ਇਹ ਲੜਾਕੂ ਤੇ ਝਗੜਾਲੂ ਹੁੰਦੇ ਸਨ। ਪੂਰਬੀ ਪੰਜਾਬ ਵਿੱਚ ਆਕੇ ਹੁਣ ਮਲਵਈ ਭਾਈਚਾਰੇ ਵਿੱਚ ਹੀ ਰਲ ਮਿਲ ਗਏ ਹਨ। ਮਾਲਵੇ ਵਿੱਚ ਸਤਲੁਜ ਦਰਿਆ ਦੇ ਨਾਲ ਨਾਲ ਅਤੇ ਫਰੀਦਕੋਟ ਤੋਂ ਮੁਕਤਸਰ ਤੱਕ ਵੀ ਹੱਠਾੜ ਖੇਤਰ ਵਿੱਚ ਵੀ ਸੰਧੂਆਂ ਦੇ ਪ੍ਰਸਿੱਧ ਪਿੰਡ ਸਾਈਆਂ ਵਾਲਾ, ਚੁਘੇ ਵਾਲਾ, ਵੀਰੇ ਵਾਲਾ, ਭਾਗ ਸਿੰਘ ਵਾਲਾ, ਮੜ, ਸੱਕਾਂ ਵਾਲੀ, ਕਾਨਿਆਂ ਵਾਲੀ, ਖੁੜੰਜ ਆਦਿ ਕਾਫ਼ੀ ਪਿੰਡ ਹਨ।
ਰੁਖਾਲੇ ਦੇ ਸੰਧੂ ਸਿਰਹਾਲੀ ਤੋਂ ਆਏ ਸਨ। ਫਰੀਦਕੋਟ ਦੇ ਪਾਸ ਸੰਧਵਾ ਪਿੰਡ (ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜੈਲ ਸਿੰਘ ਦਾ ਪਿੰਡ)ਵੀ ਪਹਿਲਾਂ ਸੰਧੂ ਜੱਟਾਂ ਨੇ ਹੀ ਆਬਾਦ ਕੀਤਾ ਸੀ ਫਿਰ ਬਰਾੜ ਆ ਗਏ। ਸ਼ੁਰੂ-ਸ਼ੁਰੂ ਵਿੱਚ ਇਸ ਇਲਾਕੇ ਵਿੱਚ ਸੰਧੂਆਂ ਤੇ ਬਰਾੜਾਂ ਦੀਆਂ ਜ਼ਮੀਨਾ ਖ਼ਾਤਿਰ ਆਪਸੀ ਲੜਾਈਆਂ ਵੀ ਹੋਈਆਂ। ਗਜ਼ਟੀਅਰ ਫਿਰੋਜ਼ਪੁਰ ਅਨੁਸਾਰ ਮੋਗੇ ਵੱਲ ਆਏ ਸੰਧੂ ਮਾਝੇ ਵਿਚੋਂ ਹੀ ਆਹਲੂਵਾਲੀਏ ਸਰਦਾਰਾਂ ਨਾਲ ਹੀ ਆਏ। ਮੁਗਲਰਾਜ ਦੇ ਪਤਨ ਮਗਰੋਂ ਜ਼ੀਰਾ ਦੀ ਬੇਟ ਵਿੱਚ ਗਿੱਲਾਂ ਦੇ ਜ਼ੋਰ ਦੇਣ ਤੇ ਸਿੰਧੂ ਇਸ ਇਲਾਕੇ ਵਿੱਚ ਵੀ ਆਬਾਦ ਹੋ ਗਏ। ਲੁਧਿਆਣੇ ਵਿੱਚ ਵੀ ਸੰਧੂਆਂ ਦੇ ਕੁਝ ਪਿੰਡ ਹਨ। ਲੁਧਿਆਣੇ ਤੋਂ ਅੱਗੇ ਕੁਝ ਸੰਧੂ ਦੁਆਬੇ ਦੇ ਖੇਤਰ ਜਲੰਧਰ, ਹੁਸਿਆਰਪੁਰ ਤੱਕ ਚਲੇ ਗਏ। ਮੁਸਲਮਾਨਾਂ ਦੇ ਹਮਲਿਆਂ ਤੇ ਜ਼ੁਲਮਾਂ ਤੋਂ ਤੰਗ ਆਕੇ ਕੁਝ ਮਝੈਲ ਸੰਧੂ ਬਠਿੰਡਾ, ਮਾਨਸਾ ਆਦਿ ਇਲਾਕਿਆਂ ਵਿੱਚ ਵੀ ਵਸੇ ਹਨ। ਹੁਣ ਸੰਧੂ ਤਕਰੀਬਨ ਸਾਰੇ ਪੰਜਾਬ ਵਿੱਚ ਹੀ ਫੈਲੇ ਹੋਏ ਹਨ। ਫਰੀਦਕੋਟ ਦੇ ਇਲਾਕੇ ਦੇ ਵਿੱਚ 'ਮ੍ਹਰਾਣਾ' ਵਿੱਚ ਸੰਧੂਆਂ ਦਾ ਭਾਰੀ ਮੇਲਾ ਲਗਦਾ ਹੈ। ਮਾਲਵੇ ਦੇ ਸੰਧੂ ਵਿਆਹ ਜਾਂ ਪੁੱਤਰ ਦੇ ਜਨਮ ਦੀ ਖ਼ੁਸ਼ੀ ਵਿੱਚ ਬਾਬੇ ਕਾਲੇ ਮੈਹਿਰ ਦੀ ਸਮਾਧ ਤੇ ਚੜ੍ਹਾਵਾ ਚੜ੍ਹਾਉਂਦੇ ਹਨ। ਇਹ ਸਾਰਾ ਚੜ੍ਹਾਵਾ ਸੰਧੂਆਂ ਦੇ ਮਿਰਾਸੀ ਨੂੰ ਦਿੱਤਾ ਜਾਂਦਾ ਹੈ। ਸੰਧੂਆਂ ਦੇ ਇੱਕ ਮਿਰਾਸੀ ਨੇ ਦੱਸਿਆ ਹੈ ਕਿ ਫਰੀਦਕੋਟ ਦੇ ਇਲਾਕੇ ਵਿੱਚ ਸੰਧੂਆਂ ਦੇ ਮੁਖੀ ਕਾਲੇ ਮੈਹਿਰ ਤੇ ਭੱਟੀਆਂ ਵਿੱਚ ਕਿਸੇ ਕਾਰਨ ਦੁਸ਼ਮਣੀ ਪੈਦਾ ਹੋ ਗਈ। ਭੱਟੀਆਂ ਨੇ ਕਾਲੇ ਮੈਹਿਰ ਦੇ ਰਸੋਈਏ ਇੱਕ ਬ੍ਰਾਹਮਣ ਨੂੰ ਲਾਲਚ ਦੇ ਕੇ ਆਪਣੇ ਵੱਲ ਕਰ ਲਿਆ। ਉਸ ਨੇ ਕਾਲੇ ਮੈਹਿਰ ਨੂੰ ਖਾਣੇ ਵਿੱਚ ਕੁਝ ਜ਼ਹਿਰ ਦੇ ਦਿੱਤੀ। ਕਾਲਾ ਮੈਹਿਰ ਖਾਣਾ ਖਾਕੇ ਬੇਹੋਸ਼ ਹੋ ਗਿਆ। ਇਸ ਸਮੇਂ ਭੱਟੀਆਂ ਨੇ ਕਾਲੇ ਮੈਹਿਰ ਨੂੰ ਮਾਰਨਾ ਚਾਹਿਆ ਪਰ ਇੱਕ ਮਿਰਾਸੀ ਨੇ ਉਨ੍ਹਾਂ ਨੂੰ ਰੋਕ ਦਿੱਤਾ ਕਿ ਕਾਲਾ ਮੈਹਿਰ ਅਜੇ ਜਾਗ ਰਿਹਾ ਹੈ, ਪੂਰਾ ਸੁੱਤਾ ਨਹੀਂ ਹੈ।
ਜਦੋਂ ਕਾਲੇ ਮੈਹਿਰ ਨੂੰ ਹੋਸ਼ ਆਈ ਤਾਂ ਭੱਟੀਆਂ ਨੇ ਉਸ ਦੇ ਸਿਰ ਨੂੰ ਜ਼ਖ਼ਮੀ ਕਰ ਦਿੱਤਾ। ਉਹ ਜ਼ਖ਼ਮੀ ਸਿਰ ਨਾਲ ਵੀ ਭੱਟੀਆਂ ਨਾਲ ਲੜਦਾ ਰਿਹਾ। ਇਸ ਸਮੇਂ ਇੱਕ ਲਲਾਰੀ ਮੁਸਲਮਾਨ ਨੇ ਵੀ ਭੱਟੀਆਂ ਦੀ ਹੌਸਲਾ ਅਫਜ਼ਾਈ ਕੀਤੀ। ਕਾਲੇ ਮੈਹਿਰ ਨੇ ਮਰਨ ਲੱਗਿਆਂ ਆਪਣੀ ਬੰਸ ਦੇ ਲੋਕਾਂ ਨੂੰ ਆਖਿਆ ਕਿ ਮੇਰੇ ਮੱਠ (ਮੜੀ) ਤੇ ਜੇ ਬ੍ਰਾਹਮਣ ਚੜ੍ਹੇ ਤਾਂ ਉਸ ਦਾ ਸਿਰ ਵੱਢ ਦਿਉ। ਲਲਾਰੀ ਦੇ ਨੀਲ ਦੀ ਵਰਤੋਂ ਨਾ ਕਰੋ। ਮੇਰੀ ਪੂਜਾ ਦਾ ਸਾਰਾ ਚੜ੍ਹਾਵਾ ਮਿਰਾਸੀ ਨੂੰ ਹੀ ਦੇਣ।
ਹੁਣ ਸੰਧੂਆਂ ਦੇ ਪਰੋਹਤ ਮਿਰਾਸੀ ਹੁੰਦੇ ਹਨ। ਪੂਰਾ ਚੜ੍ਹਾਵਾ ਮਿਰਾਸੀ ਨੂੰ ਹੀ ਦਿੱਤਾ ਜਾਂਦਾ ਹੈ। ਕਈ ਮਿਰਾਸੀਆਂ ਨੂੰ ਸੰਧੂਆਂ ਦੀਆਂ ਮੂਹੀਆਂ ਜ਼ੁਬਾਨੀ ਯਾਦ ਹਨ। ਕਈ ਸੰਧੂ ਇਨ੍ਹਾਂ ਤੋਂ ਆਪਣੇ ਕੁਰਸੀਨਾਮੇ ਲਿਖਕੇ ਵਹੀ ਵਿੱਚ ਦਰਜ ਕਰ ਲੈਂਦੇ ਹਨ। ਸਾਰੇ ਸੰਧੂ ਹੀ ਮਨਦੇ ਹਨ ਕਿ ਬਾਬਾ ਕਾਲਾ ਮੈਹਿਰ ਕਾਣੀ ਨੀਂਦ ਸੌਂਦਾ ਸੀ। ਕਈ ਸੰਧੂ ਹੁਣ ਵੀ ਨੀਂਦ ਵਿੱਚ ਆਪਣੀਆਂ ਅੱਖਾਂ ਅੱਧੀਆਂ ਖੁੱਲ੍ਹੀਆਂ ਰੱਖਦੇ ਹਨ। ਸਾਰੇ ਸੰਧੂ ਹੁਣ ਵੀ ਬਾਬੇ ਕਾਲੇ ਮੈਹਿਰ ਨੂੰ ਪੀਰ ਵਾਂਗ ਪੂਜਦੇ ਹਨ ਅਤੇ ਬਹੁਤ ਹੀ ਸਤਿਕਾਰ ਕਰਦੇ ਹਨ। ਸੰਧੂ ਜਾਟ ਹਿੱਸਾਰ, ਰੋਹਤਕ ਤੇ ਮੇਰਠ ਵਿੱਚ ਵਸਦੇ ਹਨ। ਇਹ ਹਿੰਦੂ ਹਨ। ਇੱਕ ਹੋਰ ਰਵਾਇਤ ਅਨੁਸਾਰ ਕਾਲਾ ਮੈਹਿਰ ਸਿਰਹਾਲੀ ਦੇ ਪਾਸ ਦਿੱਲੀ ਸਰਕਾਰ ਦੀ ਫ਼ੌਜ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ ਸੀ। ਜਿਥੇ ਉਸ ਦਾ ਸਿਰ ਡਿੱਗਿਆ, ਉਸ ਥਾਂ ਉਸ ਦੀ ਯਾਦਗਾਰ ਦੇ ਤੌਰ ਤੇ ਮੱਠ (ਮੜੀ) ਬਣਾਇਆ ਗਿਆ ਹੈ। ਮਾਝੇ ਦੇ ਸੰਧੂ ਏਥੇ ਹੀ ਸਿਰਹਾਲੀ ਵਿੱਚ ਆਪਣੇ ਇਸ ਜਠੇਰੇ ਦੀ ਪੂਜਾ ਕਰਦੇ ਹਨ ਅਤੇ ਖ਼ੁਸ਼ੀ ਵਿੱਚ ਚੜ੍ਹਾਵੇ ਚੜ੍ਹਾਉਂਦੇ ਹਨ। ਮੱਠ ਦੇ ਦੁਆਲੇ ਚੱਕਰ ਵੀ ਲਾਉਂਦੇ ਹਨ। ਸਿਰਹਾਲੀ, ਵਲਟੋਹਾ, ਭੜਾਣਾਂ, ਮਨਾਵਾਂ ਆਦਿ ਮਝੈਲ ਸੰਧੂਆਂ ਦੇ ਪ੍ਰਸਿੱਧ ਪਿੰਡ ਹਨ। ਪਾਣਨੀ ਅਨੁਸਾਰ ਸੰਧੂਆਂ ਦਾ ਸਿੰਧ ਤੇ ਜਿਹਲਮ ਵਿਚਕਾਰ ਇੱਕ ਜਨਪਦ ਸੀ। 739 ਈਸਵੀ ਵਿੱਚ ਇਨ੍ਹਾਂ ਦੇ ਰਾਜੇ ਪੁੰਨ ਦੇਵ ਨੇ ਅਰਬਾਂ ਨੂੰ ਹਰਾਇਆ ਸੀ। ਇਨ੍ਹਾਂ ਦੀਆਂ ਅਰਬਾਂ ਨਾਲ ਕਈ ਲੜਾਈਆਂ ਹੋਈਆਂ। ਆਖਿਰ ਇਨ੍ਹਾਂ ਨੂੰ ਸਿੰਧ ਛੱਡ ਕੇ ਪੰਜਾਬ ਵਿੱਚ ਆਉਣਾ ਪਿਆ। ਸਿੰਧ ਤੋਂ ਆਉਣ ਕਾਰਨ ਵੀ ਇਸ ਕਬੀਲੇ ਨੂੰ ਸੰਧੂ ਕਿਹਾ ਜਾਂਦਾ ਹੈ।
ਇਹ ਜੱਟਾਂ ਦਾ ਬਹੁਤ ਹੀ ਤੇਜ਼ ਤੇ ਤਕੜਾ ਕਬੀਲਾ ਹੈ। ਸਿੱਖ ਰਾਜ ਕਾਲ ਵਿੱਚ ਸੰਧੂਆਂ ਦੀ ਰਾਜਸੀ ਮਹੱਤਤਾ ਬਹੁਤ ਵੱਧ ਗਈ ਸੀ। ਪੰਜਾਬ ਦੇ ਜੱਟਾਂ ਦਾ ਸਮਾਜਿਕ ਦਰਜਾ ਵੀ ਰਾਜਪੂਤਾਂ ਤੇ ਖੱਤਰੀਆਂ ਤੋਂ ਉਚਾ ਹੋ ਗਿਆ ਸੀ। ਜੰਜਰ ਜੱਟ ਵੀ ਸੰਧੂਆਂ ਨਾਲ ਰਲਦੇ ਹਨ। ਜੰਜਰ ਉਪਗੋਤ ਹੈ। ਜੰਜਰ ਅਤੇ ਝਿੰਜਰ ਗੋਤ ਵਿੱਚ ਫਰਕ ਹੈ। ਝਿੰਜਰ ਜੱਟ, ਰਾਜਸਥਾਨ ਦੇ ਬਾਗੜ ਖੇਤਰ ਤੋਂ ਉਠਕੇ ਮਾਲਵੇ ਦੇ ਸੰਗਰੂਰ ਅਤੇ ਅਮਲੋਹ ਖੇਤਰਾਂ ਵਿੱਚ ਆਬਾਦ ਹੋ ਗਏ ਸਨ। ਸੰਧੂ ਜੱਟ ਸਿੰਧ ਖੇਤਰ ਤੋਂ ਪੰਜਾਬ ਵਿੱਚ ਆਏ ਹਨ।
ਅਕਬਰ ਦੇ ਸਮੇਂ ਮਾਝੇ ਦਾ ਚੰਗਾ ਸੰਧੂ ਬਹੁਤ ਸ਼ਕਤੀਸ਼ਾਲੀ ਸੀ। ਉਸ ਨੇ ਹੀ ਧੋਲੇ ਕਾਂਗੜ ਦੇ ਚੌਧਰੀ ਮਿਹਰ ਮਿੱਠੇ ਨੂੰ 35 ਜਾਟ ਬੰਸੀ ਪੰਚਾਇਤ ਵਿੱਚ ਅਕਬਰ ਨਾਲ ਰਿਸ਼ਤੇਦਾਰੀ ਪਾਉਣ ਤੋਂ ਰੋਕਿਆ ਸੀ।
ਮਹਾਭਾਰਤ ਦੇ ਸਮੇਂ ਸਿੰਧ ਵਿੱਚ ਜੈਦਰਥ ਸੰਧੂ ਦਾ ਰਾਜ ਸੀ। ਦੁਰਜੋਧਨ ਨੇ ਆਪਣੀ ਭੈਣ ਦੁਸ਼ਾਲਾ ਦਾ ਵਿਆਹ ਜੈਦਰਥ ਨਾਲ ਕਰਕੇ ਸੰਧੂ ਜੱਟਾਂ ਨੂੰ ਆਪਣਾ ਮਿੱਤਰ ਬਣਾ ਲਿਆ ਸੀ। ਸੰਧੂਆਂ ਨੇ ਮਹਾਭਾਰਤ ਦੀ ਲੜਾਈ ਵਿੱਚ ਵੀ ਹਿੱਸਾ ਲਿਆ ਸੀ। ਕਰਨਲ ਜੇਮਜ਼ ਟਾਡ ਨੇ ਵੀ ਸੰਧੂ ਬੰਸੀ ਨੂੰ 36 ਰਾਜ ਘਰਾਣਿਆਂ ਵਿੱਚ ਸ਼ਾਮਿਲ ਕੀਤਾ ਹੈ।
ਸੰਧੂ, ਸਿੰਧੂ ਤੇ ਸਿੰਧੜ ਇਕੋ ਹੀ ਗੋਤ ਹੈ। ਉਚਾਰਨ ਵਿੱਚ ਦੁਰੇੜੇ ਖੇਤਰਾਂ ਵਿੱਚ ਜਾਕੇ ਫਰਕ ਪੈ ਹੀ ਜਾਂਦਾ ਹੈ। ਦਲਿਤ ਜਾਤੀਆਂ, ਚਮਾਰਾਂ ਤੇ ਤ੍ਰਖਾਣਾਂ ਆਦਿ ਵਿੱਚ ਵੀ ਸੰਧੂ ਗੋਤ ਦੇ ਕਾਫ਼ੀ ਲੋਕ ਮਿਲਦੇ ਹਨ। ਜਿਹੜੇ ਗਰੀਬ ਸੰਧੂਆਂ ਨੇ ਦਲਿਤ ਤੇ ਪਿਛੜੀਆਂ ਸ਼੍ਰੇਣੀਆਂ ਦੀਆਂ ਇਸਤਰੀਆਂ ਨਾਲ ਵਿਆਹ ਕਰ ਲਏ, ਉਹ ਉਨ੍ਹਾਂ ਦੀਆਂ ਜਾਤੀਆਂ ਵਿੱਚ ਰਲ ਗਏ। ਉਨ੍ਹਾਂ ਦੇ ਗੋਤ ਨਹੀਂ ਬਦਲੇ ਪਰ ਜਾਤੀ ਬਦਲ ਗਈ। ਕਈ ਥਾਈਂ ਸੰਧੂਆਂ ਦੇ ਦਾਸਾਂ ਨੇ ਵੀ ਆਪਣੇ ਮਾਲਕ ਵਾਲਾ ਗੋਤ ਰੱਖ ਲਿਆ। ਯੂਰਪ ਵਿੱਚ ਵੀ ਕੁਝ ਹੱਬਸ਼ੀਆਂ ਨੇ ਆਪਣੇ ਮੁਲਕਾਂ ਵਾਲੇ ਹੀ ਗੋਤ ਰੱਖ ਲਏ ਸਨ। ਛੋਟੀਆਂ ਜਾਤਾਂ ਦੇ ਸੰਧੂਆਂ ਨੂੰ ਸੰਧੂ ਜੱਟ 'ਹੋਕਾ ਸੰਧੂ' ਕਹਿੰਦੇ ਹਨ। ਇਹ ਸੰਧੂ ਗੋਤ ਵਿੱਚ ਬਾਬੇ ਕਾਲੇ ਮੈਹਿਰ ਦੇ ਜਨਮ ਤੋਂ ਮਗਰੋਂ ਰਲੇ ਸਮਝੇ ਜਾਂਦੇ ਹਨ। ਇਨ੍ਹਾਂ ਬਾਰੇ ਕਈ ਕਲਪਿਤ ਤੇ ਮਿਥਿਆਹਸਕ ਕਹਾਣੀਆਂ ਵੀ ਪ੍ਰਚਲਤ ਹਨ।
ਸੰਧੂ ਜੱਟ ਮੁਸਲਮਾਨ, ਸਿੱਖ, ਹਿੰਦੂ ਆਦਿ ਧਰਮਾਂ ਵਿੱਚ ਆਮ ਮਿਲਦੇ ਹਨ। ਇਹ ਬਹੁਤ ਮੁਸਲਮਨ ਤੇ ਸਿੱਖ ਹੀ ਹਨ। ਮਹਾਤਮਾ ਬੁੱਧ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋਕੇ ਸਿੰਧ ਦੇ ਸੰਧੂ ਜੱਟ ਬੋਧੀ ਬਣ ਗਏ ਸਨ। ਮੁਸਲਮਾਨਾਂ ਦੇ ਹਮਲਿਆਂ ਮਗਰੋਂ ਇਹ ਬੁੱਧ ਧਰਮ ਛੱਡ ਮੁਸਲਮਾਨ, ਸਿੱਖ ਤੇ ਹਿੰਦੂ ਬਣ ਗਏ ਸਨ। ਸੰਧੂ ਜੱਟਾਂ ਦਾ ਬਹੁਤ ਵੱਡਾ ਤੇ ਪ੍ਰਭਾਵਸ਼ਾਲੀ ਗੋਤ ਹੈ। 1881 ਈਸਵੀ ਦੀ ਜਨਸੰਖਿਆ ਅਨੁਸਾਰ ਸੰਧੂ ਜੱਟਾਂ ਦੀ ਗਿਣਤੀ ਸਾਂਝੇ ਪੰਜਾਬ ਵਿੱਚ 135732 ਸੀ। ਸਰ ਲੈਵਲ ਗਰੀਫਨ ਨੇ ਆਪਣੀ ਕਿਤਾਬ 'ਪੰਜਾਬ ਚੀਫਸ' ਵਿੱਚ ਸੰਧੂ ਜੱਟਾਂ ਦਾ ਇਤਿਹਾਸ ਕਾਫ਼ੀ ਦਿੱਤਾ ਹੈ। ਬਹੁਤੇ ਸੰਧੂ ਪੱਛਮੀ ਪੰਜਾਬ ਤੇ ਮਾਝੇ ਵਿੱਚ ਆਬਾਦ ਸਨ ਮਾਲਵੇ ਵਿੱਚ ਘੱਟ ਸਨ। ਸੰਧੂ ਜੱਟ ਹੋਰ ਜੱਟਾਂ ਦੇ ਮੁਕਾਬਲੇ ਸ਼ਾਹੀ ਠਾਠ ਨਾਲ ਰਹਿੰਦੇ ਹਨ। ਮਰ੍ਹਾਣੇ ਦੇ ਮੇਲੇ ਵਿੱਚ ਸੰਧੂ ਜ਼ਰੂਰ ਪਹੁੰਚਦੇ ਹਨ। ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚ ਚਾਰ ਮਿਸਲਾਂ ਸੰਧੂ ਖ਼ਾਨਦਾਨ ਦੀਆਂ ਸਨ।
ਸੰਧੂ ਜਗਤ ਪ੍ਰਸਿੱਧ ਗੋਤ ਹੈ। ਸੰਧੂ ਚੁਸਤ ਤੇ ਘੁੰਮਡੀ ਵੀ ਹੁੰਦੇ ਹਨ। ਇਹ ਬਹੁਤ ਤੇਜ਼ ਦਿਮਾਗ਼ ਵਾਲੇ ਹੁੰਦੇ ਹਨ। ਭਾਰਤ ਦੇ ਸਾਬਕਾ ਪ੍ਰਧਾਨ ਮਤਰੀ ਚੌ: ਚਰਨ ਸਿੰਘ ਦਾ ਗੋਤ ਸੰਧੂ ਅਤੇ ਜਾਤੀ ਜਾਟ ਸੀ।

07/06/2016

helo friend kon kon gal kre ga

07/06/2016

Address

Sonepat
1410007

Website

Alerts

Be the first to know and let us send you an email when Preeti Chandighr posts news and promotions. Your email address will not be used for any other purpose, and you can unsubscribe at any time.

Share