JEE Punjab 2020

JEE Punjab 2020 JEE Punjab 2020

ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ ਦੀ ਅਮਰਕੋਟ ਦਾਣਾ ਮੰਡੀ ਵਿਖੇ ਰੱਖੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ। ₹137 ਕਰੋੜ 22 ਲੱਖ ਦੀ ਲਾਗ...
08/03/2026

ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ ਦੀ ਅਮਰਕੋਟ ਦਾਣਾ ਮੰਡੀ ਵਿਖੇ ਰੱਖੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ। ₹137 ਕਰੋੜ 22 ਲੱਖ ਦੀ ਲਾਗਤ ਨਾਲ 209 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਤੇ ਸਾਂਭ-ਸੰਭਾਲ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।
ਇਸ ਪ੍ਰੋਜੈਕਟ ਤਹਿਤ ਕਰੀਬ 275 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ 5 ਸਾਲਾਂ ਲਈ ਰੱਖ-ਰਖਾਅ ਵੀ ਸ਼ਾਮਲ ਹੈ। ਇਹਨਾਂ ਸੜਕਾਂ ਦੇ ਨਵੀਨੀਕਰਨ ਨਾਲ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ ਅਤੇ ਰਾਹਗੀਰਾਂ ਨੂੰ ਆਉਣ ਜਾਣ 'ਚ ਆ ਰਹੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ। ਲੋਕਾਂ ਵੱਲੋਂ ਟੈਕਸ ਦੇ ਰੂਪ ‘ਚ ਦਿੱਤਾ ਹਰ ਇੱਕ ਪੈਸਾ ਸਾਡੀ ਸਰਕਾਰ ਵਲੋਂ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਤੇ ਵਿਕਾਸ ਲਈ ਹੀ ਵਰਤਿਆ ਜਾ ਰਿਹਾ ਹੈ। ਸਾਡੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕਮਿੰਟ ਬਾਕਸ ਵਿੱਚ ਦਿਓ ਅਪਣੀ ਰਾਇ👇👇👇👇👇
25/02/2026

ਕਮਿੰਟ ਬਾਕਸ ਵਿੱਚ ਦਿਓ ਅਪਣੀ ਰਾਇ👇👇👇👇👇

25/02/2026

ਸਾਡਾ ਉਦੇਸ਼ ਬਣੇ ਸਿਹਤਮੰਦ ਪੰਜਾਬ

ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣ ਲਈ ਮਾਨ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਦੇਖੋ ਅਤੇ ਕਰੋ ਸ਼ੇਅਰ 👇

CM ਭਗਵੰਤ ਸਿੰਘ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।  'ਮੇਰੀ ਰਸੋਈ ਸਕੀ...
24/02/2026

CM ਭਗਵੰਤ ਸਿੰਘ ਮਾਨ ਵੱਲੋਂ
ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।

'ਮੇਰੀ ਰਸੋਈ ਸਕੀਮ' ਤਹਿਤ ਪੌਸ਼ਟਿਕ ਖੁਰਾਕ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਮਨਜ਼ੂਰੀ
PSIEC 'ਚ OTS ਸਕੀਮ ਜੂਨ 2026 ਤੱਕ ਵਧਾਉਣ ਨੂੰ ਪ੍ਰਵਾਨਗੀ
ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਮਿੱਟੀ ਦੀ ਡੀ-ਸਿਲਟਿੰਗ ਨੂੰ ਮਨਜ਼ੂਰੀ
ਆਬਕਾਰੀ ਨੀਤੀ 2026-27 ਨੂੰ ਪ੍ਰਵਾਨਗੀ
ਸਰਕਾਰੀ ਜ਼ਮੀਨ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ
ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਇਨਾਮੀ ਨੀਤੀ ਨੂੰ ਹਰੀ ਝੰਡੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਬੁਲਾਉਣ ਨੂੰ ਮਨਜ਼ੂਰੀ
ਕੋਵਿਡ ਵਲੰਟੀਅਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਹਤ ਦੇਣ ਨੂੰ ਪ੍ਰਵਾਨਗੀ
ਸਟਾਫ ਨਰਸਾਂ ਦੇ 361 ਖਾਲੀ ਆਸਾਮੀਆਂ ਨੂੰ ਦੁਬਾਰਾ ਜਾਰੀ ਕਰਕੇ ਭਰਨ ਲਈ ਹਰੀ ਝੰਡੀ

ਐੱਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂਪੰਜਾਬ ਰਾਜ ਅਨੁਸੂਚਿਤ ਜਾਤੀਆਂ  ਖੁੱਲੀ ਕਚਹਿਰੀ ਬਟਾਲਾ ਵਿਖੇ ਲਗਾਈ ਗਈ। ਜਿਸ ਵਿੱਚ ਵ...
24/02/2026

ਐੱਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਖੁੱਲੀ ਕਚਹਿਰੀ ਬਟਾਲਾ ਵਿਖੇ ਲਗਾਈ ਗਈ। ਜਿਸ ਵਿੱਚ ਵੱਖ ਵੱਖ ਖੇਤਰਾਂ ਤੋਂ ਆਏ ਹੋਏ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ। ਖੁੱਲੀ ਕਚਹਿਰੀ ਇਕ ਪਾਇਲਟ ਪ੍ਰੋਜੈਕਟ ਦੀ ਤਰ੍ਹਾਂ ਤਜਰਬੇ ਦੇ ਤੌਰ ਤੇ ਲਗਾਈ ਗਈ। ਅਪ੍ਰੈਲ ਮਹੀਨੇ ਵਿੱਚ ਪੂਰੇ ਪੰਜਾਬ ਵਿੱਚ ਇਹ ਖੁੱਲੀਆਂ ਕਚਹਿਰੀਆਂ ਹਰ ਜ਼ਿਲ੍ਹਾ ਹੈਡ ਕੁਆਰਟਰ ਤੇ ਲਗਾਈਆਂ ਜਾਣਗੀਆਂ ਤਾਂ ਕਿ ਆਮ ਲੋਕਾਂ ਨੂੰ ਚੰਡੀਗੜ੍ਹ ਪਹੁੰਚਣ ਦੀ ਮੁਸ਼ਕਿਲ ਤੋਂ ਕੁਝ ਰਾਹਤ ਦਿੱਤੀ ਜਾ ਸਕੇ।

ਆ ਮ ਆਦਮੀ ਪਾਰਟੀ ਦੇ ਵਧਾਇਕ ਹਰਮੀਤ ਸਿੰਘ ਸੰਧੂ ਦੇ ਵੰਡੇ ਕਰੋੜਾਂ ਦੇ ਚੈੱਕ  ਅੱਜ ਤਰਨ ਤਾਰਨ ਨਗਰ ਕੌਸਲ ਦਫ਼ਤਰ ਵਿਖੇ ਤਰਨ ਤਾਰਨ ਦੇ ਪੱਚੀ ਵਾਰਡਾਂ...
24/02/2026

ਆ ਮ ਆਦਮੀ ਪਾਰਟੀ ਦੇ ਵਧਾਇਕ ਹਰਮੀਤ ਸਿੰਘ ਸੰਧੂ ਦੇ ਵੰਡੇ ਕਰੋੜਾਂ ਦੇ ਚੈੱਕ
ਅੱਜ ਤਰਨ ਤਾਰਨ ਨਗਰ ਕੌਸਲ ਦਫ਼ਤਰ ਵਿਖੇ ਤਰਨ ਤਾਰਨ ਦੇ ਪੱਚੀ ਵਾਰਡਾਂ ਵਿਚ 258 ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਵੱਲੋਂ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੇ ਮਕਾਨਾਂ ਨੁੰ ਪੱਕੇ ਕਰਨ ਅਰਜ਼ੀਆਂ ਨਗਰ ਕੌਂਸਲ ਵਿਚ ਦਿੱਤੀਆਂ ਗਈਆ ਸਨ, ਉਨ੍ਹਾਂ ਨੁੰ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਪੱਤਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਉਸ ਮੁਤਾਬਿਕ ਅੱਜ 258 ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਤਹਿਤ ਢਾਈ ਲੱਖ ਰੁਪਏ ਪ੍ਰਤੀ ਘਰ ਨੂੰ ਤਿੰਨ ਕਿਸ਼ਤਾਂ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਹ ਹੁਣ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਕੰਵਲਜੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਨਵਰੂਪ ਸਿੰਘ ਸੰਧਾਵਾਲੀਆ, ਸਰਬਜਿੰਦਰ ਸਿੰਘ ਭਾਰੋਵਾਲ, ਸਰਬਜੀਤ ਸਿੰਘ ਭੁੱਲਰ, ਯਾਦਵਿੰਦਰ ਸਿੰਘ ਯਾਦੂ, ਸਰਬਜੀਤ ਸਿੰਘ ਲਾਲੀ, ਸਵਿੰਦਰ ਮੱਲ੍ਹੀ, ਬਲਜਿੰਦਰ ਸਿੰਘ, ਅੰਜੂ ਵਰਮਾ, ਤਿਲਕ ਰਾਜ ਅਤੇ ਹੋਰ ਹਾਜ਼ਰ ਸਨ।

ਤਰਨ ਤਾਰਨ ਦੇ ਪਿੰਡ ਠੱਠੀਆਂ ਮਹੰਤਾ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਸਰਪੰਚ ਦੇ ਭਰਾ ਦੇ ਵੀ ਵੱਜੀਆਂ ਗੋਲੀਆਂ ਗੰਭੀਰ ਰੂਪ ਵਿੱਚ ਜਖਮੀ ਪ...
18/02/2026

ਤਰਨ ਤਾਰਨ ਦੇ ਪਿੰਡ ਠੱਠੀਆਂ ਮਹੰਤਾ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਸਰਪੰਚ ਦੇ ਭਰਾ ਦੇ ਵੀ ਵੱਜੀਆਂ ਗੋਲੀਆਂ ਗੰਭੀਰ ਰੂਪ ਵਿੱਚ ਜਖਮੀ ਪੂਰੇ ਇਲਾਕੇ ਵਿੱਚ ਸਹਿਮ ਦਾ ਮਹੌਲ ਪੁਲਿਸ ਸੀ ਸੀ ਟੀਵੀ ਦੀਆਂ ਵੀਡੀਓ ਨੂੰ ਖੰਗਾਲਣ ਲੱਗ ਪਈ ਏ ਦੋਸ਼ੀ ਵਾਰਦਾਤ ਕਰਕੇ ਭੱਜਣ ਵਿੱਚ ਕਾਮਯਾਬ #ਪੰਜਾਬਖਬਰ

17/02/2026

ਮਟਰ ਤੋੜ ਕੇ ਵਾਪਿਸ ਆਉਦੇ ਸਮੇ ਸਕੌਰਪੀਓ ਕਾਰ ਤੇ ਲੇਵਰ ਨਾਲ ਭਰੀ ਗੱਡੀ ( ਛੋਟਾ ਹਾਥੀ) ਦਾ ਭਿਆਨਕ ਐਕਸੀਡੈਂਟ

12/02/2026

ਅੱਜ ਭਾਰਤ ਬੰਦ
ਬਿਨਾ ਕੰਮ ਤੋਂ ਨਾ ਨਿਕਲੋ ਬਾਹਰ

ਤਰਨ ਤਾਰਨ, (09.02.2026) ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ ਪਿੰਡ ਸੇਰੋਂ ਵਿਖੇ ਲਰਨਿੰ...
12/02/2026

ਤਰਨ ਤਾਰਨ, (09.02.2026) ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ ਪਿੰਡ ਸੇਰੋਂ ਵਿਖੇ ਲਰਨਿੰਗ ਸੈਂਟਰ ਬਿਲਡਿੰਗ ਵਿੱਚ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਸੈਂਟਰ ਵਿੱਚ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਪਿੰਡਾਂ ਦੀਆਂ ਔਰਤਾਂ ਨੂੰ ਸਿਲਾਈ ਅਤੇ ਕਢਾਈ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਰੈਡ ਕ੍ਰਾਸ ਰਾਹੀਂ ਸ਼ੁਰੂ ਕੀਤੇ ਗਏ ਇਸ ਸੈਂਟਰ ਦੀ ਸਲਾਘਾ ਕਰਦਿਆਂ ਹਾਂਜੀ ਰਾਜਪਾਲ ਕਟਾਰੀਆ ਨੇ ਕਿਹਾ ਕਿ ਸ਼ਕਤੀ ਕਰਨ ਨਾਲ ਹੀ ਔਰਤਾਂ ਮਜ਼ਬੂਤ ਬਣ ਸਕਦੀਆਂ ਹਨ। ਇਸ ਦੌਰਾਨ ਉਹਨਾਂ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੀਆਂ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਵਸਤਰਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀ.ਆਈ.ਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸਰਬਜੀਤ ਸਿੰਘ ਥਿੰਦ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ। #ਪੰਜਾਬਖਬਰ

ਤਰਨ ਤਾਰਨ, 06.02.2026 ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍...
07/02/2026

ਤਰਨ ਤਾਰਨ, 06.02.2026 ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਤਰਨ ਤਾਰਨ ਵਿੱਚ 09 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਖ਼ੁਦ ਨਿੱਜੀ ਤੌਰ ’ਤੇ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 09 ਫ਼ਰਵਰੀ 2026 ਨੂੰ ਸਵੇਰੇ 11:30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਤੱਕ ਜਾਵੇਗੀ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ।
ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲ-ਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਮਾਈ ਭਾਰਤ ਤਰਨ ਤਾਰਨ ਦੀ ਡਿਪਟੀ ਡਾਇਰੈਕਟਰ ਸ਼੍ਰੀਮਤੀ ਜਸਲੀਨ ਕੌਰ, ਜਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। #ਪੰਜਾਬਖਬਰ

ਤਰਨ ਤਾਰਨ : ਹਰੀਕੇ ਵਾਈਲਡਲਾਈਫ ਸੈਂਚੁਰੀ ਵਿਖੇ 'ਵਿਸ਼ਵ ਵੈਟਲੈਂਡ ਦਿਵਸ'ਟ੍ਰਿਨਿਟੀ ਕਾਲਜ ਜਲੰਧਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਦੇ ਲਗਭਗ 20...
02/02/2026

ਤਰਨ ਤਾਰਨ : ਹਰੀਕੇ ਵਾਈਲਡਲਾਈਫ ਸੈਂਚੁਰੀ ਵਿਖੇ 'ਵਿਸ਼ਵ ਵੈਟਲੈਂਡ ਦਿਵਸ'
ਟ੍ਰਿਨਿਟੀ ਕਾਲਜ ਜਲੰਧਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਅਤੇ ਪਹਿਲ (Pehal) NGO ਦੇ 150 ਦੇ ਕਰੀਬ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੋਕੇ ਰੇਂਜ ਅਫ਼ਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਹਰੀਕੇ ਵੈਟਲੈਂਡ ਦੀ ਅੰਤਰਰਾਸ਼ਟਰੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਕੁਦਰਤ ਦੇ ਰਖਵਾਲੇ ਬਣਾਉਣਾ ਹੈ। ਇਸ ਮੌਕੇ ਸਰਪੰਚ ਇਕਬਾਲ ਸਿੰਘ ਹਰੀਕੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ
ਹਰੀਕੇ ਪੱਤਣ

Address

Harike
Tarn Taran
143412

Website

Alerts

Be the first to know and let us send you an email when JEE Punjab 2020 posts news and promotions. Your email address will not be used for any other purpose, and you can unsubscribe at any time.

Share